ਆਰੀਆ ਕਾਲਜ ਲੁਧਿਆਣਾ ਵਿਖੇ ਆਈਕਿਉਏਸੀ ਦੇ ਸਹਿਯੋਗ ਨਾਲ ਪੰਜਾਬੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਮਾਤ ਭਾਸ਼ਾ ਦੀ ਮਹੱਤਤਾ ਵਿਸ਼ੇ ਨਾਲ ਸਬੰਧਤ ਵਿਸਥਾਰ ਲੈਕਚਰ ਕਰਵਾਇਆ ਗਿਆ।ਇਸ ਮੌਕੇ ਪ੍ਰੋ. ਗੁਰਪ੍ਰੀਤ ਸਿੰਘ ਅਸਿਸਟੈਂਟ ਪ੍ਰੋਫ਼ੈਸਰ, ਗੋਵਿੰਦ ਕਾਲਜ, ਨਾਰੰਗਵਾਲ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਡਾ. ਰਮਨ ਸ਼ਰਮਾ ਨੇ ਮੁੱਖ ਮਹਿਮਾਨ ਦਾ ਰਸਮੀ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਖ਼ਸੀਅਤ ਪ੍ਰਤੀ ਜਾਣੂ ਕਰਵਾਇਆ। ਮੁੱਖ ਵਕਤਾ ਨੇ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਦਿਵਸ ਦੇ ਇਤਿਹਾਸ ਸਬੰਧੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਮਾਤ ਭਾਸ਼ਾ ਮਨੁੱਖ ਦਾ ਗੌਰਵ ਹੈ ਅਤੇ ਮਨੁੱਖ ਦੀ ਸ਼ਖ਼ਸੀਅਤ ਦਾ ਵਿਕਾਸ ਆਪਣੀ ਮਾਤ ਭਾਸ਼ਾ ਵਿਚ ਹੀ ਉਤਮ ਤਰੀਕੇ ਨਾਲ ਹੋ ਸਕਦਾ ਹੈ।
ਪੰਜਾਬੀ ਵਿਭਾਗ ਦੇ ਮੁਖੀ ਡਾ ਸਤੀਸ਼ ਜੋਸ਼ੀ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਅਜਿਹੇ ਹੋਰ ਲੈਕਚਰ ਵਿਭਾਗ ਵੱਲੋਂ ਕਰਵਾਏ ਜਾਂਦੇ ਰਹਿਣਗੇ।
ਏਸੀਐਮਸੀ ਦੇ ਸਕੱਤਰ ਡਾ .ਐਸ .ਐਮ. ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਅਜਿਹੇ ਉਪਰਾਲੇ ਬਹੁਤ ਮਹੱਤਵਪੂਰਨ ਹਨ। ਕਾਲਜ ਪ੍ਰਿੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਜੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਨਾਲ ਜੋੜਨਾ ਅਜੋਕੇ ਸਮੇਂ ਦੀ ਜ਼ਰੂਰਤ ਹੈ ਅਤੇ ਦੂਜੀਆਂ ਭਾਸ਼ਾਵਾਂ ਦੇ ਨਾਲ ਨਾਲ ਮਾਤ ਭਾਸ਼ਾ ਦਾ ਸਤਿਕਾਰ ਕਰਨਾ ਵੀ ਜ਼ਰੂਰੀ ਹੈ। ਲੈਕਚਰ ਦੇ ਅੰਤ ਵਿਚ ਮੁੱਖ ਵਕਤਾ ਅਤੇ ਵਿਦਿਆਰਥੀਆਂ ਵਿਚ ਸਵਾਲ ਜਵਾਬ ਸ਼ੈਸ਼ਨ ਹੋਇਆ।ਇਸ ਮੌਕੇ ਪੰਜਾਬੀ ਵਿਭਾਗ ਦੇ ਮੈਂਬਰ ਸ਼੍ਰੀਮਤੀ ਨੀਲਮ ਅਤੇ ਸ਼੍ਰੀਮਤੀ ਪੱਲਵੀ ਜੋਸ਼ੀ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।